back to top
28.1 C
New Delhi
Sunday, April 5, 2026
spot_imgspot_imgspot_imgspot_img

ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਵਿਚ ਆਕਸੀਜ਼ਨ ਦੀ ਘਾਟ ਕਾਰਨ 6 ਕੋਰੋਨਾ ਮਰੀਜ਼ਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ

24/04/2021 ਚੰਡੀਗੜ੍ਹ, 24 ਅਪ੍ਰੈਲ ( ਹਿ ਸ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਆਕਸੀਜ਼ਨ ਦੀ ਘਾਟ ਕਾਰਨ ਛੇ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਮੰਗ ਕੀਤੀ ਕਿ ਇਸ ਤ੍ਰਾਸਦੀ ਲਈ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਪਾਰਟੀ ਨੇ ਸੂਬੇ ਨੁੰ ਕਿਆਮਤ ਤੇ ਨਿਰਾਸ਼ਾ ਵੱਲ ਧੱਕਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਰਬੀਆਂ ਨੂੰ ਦੱਸਣ ਕਿ ਉਹਨਾਂ ਨੇ ਕੋਰੋਨਾ ਦੀ ਦੂਰੀ ਲਹਿਰ ਬਾਰੇ ਅਗਾਊਂ ਚੇਤਾਵਨੀਆਂ ਮਿਲਣ ਦੇ ਬਾਵਜੂਦ ਵੀ ਸਾਰਾ ਪ੍ਰਬੰਧ ਦਰੁੱਸਤ ਕਿਉਂ ਨਹੀਂ ਕੀਤਾ ਤੇ ਆਕਸੀਜ਼ਨ ਸਹੂਲਤਾਂ, ਵੈਂਟੀਲੇਟਰ ਤੇ ਆਈ ਸੀ ਯੂ ਆਦਿ ਦਾ ਇੰਤਜ਼ਾਮ ਕਿਉਂ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਅੱਗੇ ਹੋ ਕੇ ਅਗਵਾਈ ਕਰਨ ਵਿਚ ਨਾਕਾਮ ਰਹੇ ਹਨ। ਜਦੋਂ ਸੂਬਾ ਸੜ ਰਿਹਾ ਹੈ ਤਾਂ ਉਹ ਆਪਣੇ ਫਾਰਮ ਹਾਉਸ ’ਤੇ ਅਰਾਮ ਫਰਮਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਬਾਰੇ ਜਿੰਨੀ ਘੱਟ ਗੱਲ ਕੀਤੀ ਜਾਵੇ ਉਨੀ ਚੰਗੀ ਹੈ। ਉਹਨਾਂ ਕਿਹਾ ਕਿ ਸਿਹਤ ਮੰਤਰੀ ਤਾਂ ਸੂਬੇ ਵਿਚ ਮਹਾਂਮਾਰੀ ਵੱਧਣ ਕਾਰਨ ਸੂਬੇ ਵਿਚ ਪੈਦਾ ਹੋ ਰਹੀ ਸਥਿਤੀ ਤੋਂ ਹੀ ਅਣਜਾਣ ਬਣੇ ਹੋਏ ਹਨ। ਉਹ ਸਭ ਕੁਝ ਫੇਲ੍ਹ ਕਰ ਰਹੇ ਹਨ ਭਾਵੇਂ ਸਰਕਾਰੀ ਹਸਪਤਾਲਾਂ ਦੀ ਅਪਗਰੇਡੇਸ਼ਨ ਹੋਵੇ, ਕੋਰੋਨਾ ਮਰੀਜ਼ਾਂ ਲਈ ਵਿਸ਼ੇਸ਼ ਸੰਭਾਲ ਕੇਂਦਰ ਹੋਣ, ਵੈਂਟੀਲੇਟਰਾਂ ਦੀ ਗਿਣਤੀ ਵਧਾਉਣੀ ਹੋਵੇ ਤੇ ਮਹੀਨਿਆਂ ਬੱਧੀ ਕੇਂਦਰ ਤੋਂ ਮਿਲੇ ਵੈਂਟੀਲੇਟਰ ਪੈਕਡ ਹੀ ਪਏ ਰਹਿਣ ਜਾਂ ਫਿਰ ਆਈ ਸੀ ਯੂ ਦੀ ਗਿਣਤੀ ਵਧਾਉਣੀ ਹੋਵੇ, ਕੁਝ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਨੀਲਕੰਠ ਹਸਪਤਾਲ ਅੰਮ੍ਰਿਤਸਰ ਵਿਖੇ ਕੱਲ੍ਹ ਰਾਤ ਵਾਪਰੇ ਹਾਦਸੇ ਲਈ ਬਲਬੀਰ ਸਿੱਧੂ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਉਹਨਾਂ ਨੁੰ ਇਕ ਹੋਰ ਦਿਨ ਵੀ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਥ ਨਹੀਂ ਹੈ ਤੇ ਉਹਨਾਂ ਨੁੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਕੱਲ੍ਹ ਰਾਤ ਛੇ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਨ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਪ੍ਰਸ਼ਾਸਨ ਨੁੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੈਡੀਕਲ ਗਰੇਡ ਆਕਸੀਜ਼ਨ ਦੀਸਪਲਾਈ ਯਕੀਨੀ ਬਣਾਉਣ ਵਾਸਤੇ ਤੁਰੰਤ ਹਦਾਇਤਾਂ ਜਾਰੀ ਕਰਨ। ਮਜੀਠੀਆ ਨੇ ਕਿਹਾ ਕਿ ਸਾਨੂੰ ਕੋਰੋਨਾ ਮਰੀਜ਼ਾਂ ਨੁੰ ਹੋਰ ਰਾਹਤ ਦੇਣ ਲਈ ਹੋਰ ਕੰਮ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਾਨੂੰ ਸੁਬੇ ਭਰ ਤੋਂ ਡਰਾਉਣੀਆਂ ਕਹਾਣੀਆਂ ਸੁਣਨ ਨੁੰ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਆਕਸੀਜਨ ਦੀ ਘਾਟ ਤੋਂ ਇਲਾਵਾ ਮਰੀਜ਼ਾਂ ਨੂੰ ਜੀਵਨ ਬਚਾਉਣ ਦਵਾਈਆਂ ਜਿਵੇਂ ਟੋਕਲੀਜ਼ੁਮਬ, ਇਟੋਲੀਜ਼ੁਮਬ ਤੇ ਰੈਮੇਡਿਸਵੀਰ ਆਦਿ ਨਹੀਂ ਮਿਲ ਰਹੀਆਂ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਤਾਂ ਆਮ ਦਵਾਈਆਂ ਵੀ ਨਹੀਂ ਮਿਲ ਰਹੀਆਂ। ਮਜੀਠੀਆ ਨੇ ਕਾਂਗਰਸ ਸਰਕਾਰ ਦੇ ਇਸ ਦਾਅਵੇ ਦੀ ਵੀ ਨਿਰਪੱਖ ਜਾਂਚ ਦੀ ਮੰਗ ਕੀਤੀ ਕਿ ਉਸਨੇ ਪਿਛਲੇ ਇਕ ਾਲ ਦੌਰਾਨ ਕੋਰੋਨਾ ਨਾਲ ਨਜਿੱਠਣ ਲਈ ਹਸਪਤਾਲਾਂ ਦੀ ਅਪਗ੍ਰੇਡੇਸ਼ਨ ’ਤੇ 1000 ਕਰੋੜ ਰੁਪਏ ਖਰਚ ਕੀਤੇ ਹਨ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਸਚਮੁੱਚ ਅਜਿਹਾ ਕੀਤਾ ਹੁੰਦਾ ਤਾਂ ਫਿਰ ਅਣਦੇਖੀ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਨਾ ਜਾਂਦੀ ਤੇ ਪੰਜਾਬ ਵਿਚ ਮੌਤ ਦਰ ਦੇਸ਼ ਵਿਚ ਸਭ ਨਾਲੋਂ ਜ਼ਿਆਦਾ ਨਾ ਹੁੰਦੀ। ਉਹਨਾਂ ਮੰਗ ਕੀਤੀ ਕਿ ਸਰਕਾਰ ਹਸਪਤਾਲਾਂ ਵਿਚ ਬੈਡ ਸਹੂਲਤਾਂ ਵਿਚ ਵਾਧਾ ਕਰੇ, ਹਸਪਤਾਲਾਂ ਵਿਚ ਆਕਸੀਜ਼ਨ ਦੀ ਢੁਕਵੀਂ ਸਪਲਾਈ ਕੀਤੀ ਜਾਵੇ, ਵੈਂਟੀਲੇਟਰਾਂ ਦੀ ਗਿਣਤੀ ਵਧਾਈ ਜਾਵੇ ਤੇ ਆਈ ਸੀ ਯੂ ਸਹੂਲਤਾਂ ਨੂੰ ਵੀ ਚੁਸਤ ਦਰੁੱਸਤ ਕੀਤਾ ਜਾਵੇ। ਹਿੰਦੁਸਥਾਨ ਸਮਾਚਾਰ / ਨਰਿੰਦਰ ਜੱਗਾ / ਕੁਸਮ

Advertisementspot_img

Also Read:

Covid New Variant: सावधान! फिर पैर पसार रहा है कोरोना, नए वेरिएंट ने बढ़ाई चिंता

नई दिल्ली/रफ्तार डेस्क। दुनिया में एक बार फिर कोविड का नया वेरिएंट (Covid New Variant) BA.3.2, जिसे “Cicada” कहा जा रहा है, चर्चा में...
spot_img

Latest Stories

आभा का मतलब – Abha Name Meaning

Abha Name Meaning – आभा नाम का मतलब :...

जानिए बॉलीवुड की इन हसीनाओं का फिटनेस राज, इस प्रकार अपने आपको रखती हैं फिट

नई दिल्ली रफ्तार डेस्क। फिल्म जगत में अक्सर देखा...

Credit Card tips: क्रेडिट कार्ड यूज करते समय न करें ये गलतियां, वरना बढ़ सकता है कर्ज का बोझ

नई दिल्ली/रफ्तार डेस्क। आज के समय में क्रेडिट कार्ड...

RCB vs CSK Live Streaming: कब, कहां और कैसे देखें हाई-वोल्टेज मुकाबला, यहां जानें पूरी डिटेल

नई दिल्ली/रफ्तार डेस्क। आज के दिन के डबल हेडर...

SRH vs LSG: हेड-टू-हेड में किसका दबदबा? आंकड़े देखकर हो जाएंगे हैरान

नई दिल्ली/रफ्तार डेस्क। इंडियन प्रीमियर लीग (IPL) 2026 में...
⌵ ⌵ ⌵ ⌵ Next Story Follows ⌵ ⌵ ⌵ ⌵