ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 137 ਕਰੋੜ 99 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ

23 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 2,77,486 ਮੀਟ੍ਰਿਕ ਟਨ ਕਣਕ ਦੀ ਖਰੀਦ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 137 ਕਰੋੜ 99 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ, 24 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 23 ਅਪ੍ਰੈਲ ਤੱਕ 137 ਕਰੋੜ 99 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉੁਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 3,09,370 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,77,486 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 70960 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 66571 ਮੀਟ੍ਰਿਕ ਟਨ, ਪਨਸਪ ਵੱਲੋਂ 55458 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 44793 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 39705 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏੇ ਹਨ।

ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਅਤੇ ਮਾਸਕ ਪਾਉਣਾ ਯਕੀਨੀ ਬਣਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Related Stories

No stories found.
Raftaar | रफ्तार
raftaar.in